Maan Sarovar
ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ
🙏Please do adopt top lines as appended below :
Be remain blessed.🙏
🙏🌹🙏🌹🙏🌹
*Please cover your head & Remove your shoes before reading Hukamnama sahib Ji*🌹
Amrit wele da mukhwakh shri Harmandar sahib amritsar sahib ji, Ang-597-598,
19-June -2026
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
*ਸੋਰਠਿ ਮਹਲਾ ੧ ॥*
*ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਅੈ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁਿੜ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥*
*☬ ਪੰਜਾਬੀ ਵਿੱਚ ਵਿਆਖਿਆ :- ☬*
*ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀਂ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। ਹੇ ਹਰੀ! ਮੈਨੂੰ (ਕੇਵਲ) ਆਪਣਾ ਨਾਮ ਦੇਹ ਤਾਂ ਜੋ ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ॥੧॥ ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ ॥ ਰਹਾਉ॥ ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਤੇ ਜੀਵ ਨੂੰ ਪ੍ਰਭੂ ਦੀ ਹੋਂਦ, ਧਰਤੀ, ਆਕਾਸ਼ ਤੇ ਪਾਤਾਲ ਵਿਚ ਵਿਖਾ ਦਿੱਤੀ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ॥੨॥ ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ ॥੩॥ ਜਿਨ੍ਹਾਂ ਨੂੰ ਸਤਿਗੁਰੂ ਮਾਇਆ ਦੇ ਬੰਧਨ ਤੋੜ ਕੇ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦੇ। ਹੇ ਨਾਨਕ ਜੀ! ਜਿਨ੍ਹਾਂ ਦੇ ਅੰਦਰ (ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ ॥੪॥੮॥*
*सोरठि महला १ ॥*
*तू प्रभ दाता दानि मति पूरा हम थारे भेखारी जीउ
🙏🌹🙏🌹🙏🌹
🌹*Please cover your head & Remove your shoes before reading Hukamnama sahib Ji*🌹
Amrit wele da mukhwakh shri Harmandar sahib amritsar sahib ji, Ang-740,
18-June-2026
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ {ਪੰਨਾ 740}
ਪਦਅਰਥ: ਕੈ ਬਚਨਿ = ਦੇ ਬਚਨ ਦੀ ਰਾਹੀਂ। ਰਿਦੈ = ਹਿਰਦੇ ਵਿਚ। ਧਾਰੀ = ਧਾਰੀਂ, ਮੈਂ ਧਾਰਦਾ ਹਾਂ। ਰਸਨਾ = ਜੀਭ (ਨਾਲ) । ਜਪਉ = ਜਪਉਂ, ਮੈਂ ਜਪਦਾ ਹਾਂ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਵਾਲਾ} ਪਰਮਾਤਮਾ।੧।
ਮੂਰਤਿ = ਹਸਤੀ, ਹੋਂਦ, ਸਰੂਪ। ਸਫਲ ਮੂਰਤਿ = (ਉਹ ਗੁਰੂ) ਜਿਸ ਦੀ ਹੋਂਦ ਮਨੁੱਖਾ ਜਨਮ ਦਾ ਫਲ ਦੇਣ ਵਾਲੀ ਹੈ। ਬਲਿਹਾਰੀ = ਸਦਕੇ। ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਅਧਾਰੀ = ਆਸਰਾ ਬਣਾਂਦਾ ਹਾਂ।੧।ਰਹਾਉ।
ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਨਿਵਾਰੀ = ਨਿਵਾਰੀਂ, ਮੈਂ ਦੂਰ ਕਰਦਾ ਹਾਂ। ਅੰਮ੍ਰਿਤ ਕਥਾ = ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ। ਕਰਨ ਅਧਾਰੀ = ਕੰਨਾਂ ਨੂੰ ਆਸਰਾ ਦੇਂਦਾ ਹਾਂ।੨।
ਤਜਾਰੀ = ਤਿਆਗਦਾ ਹਾਂ। ਦ੍ਰਿੜੁ = (ਹਿਰਦੇ ਵਿਚ) ਪੱਕਾ ਟਿਕਾਣਾ। ਦਾਨੁ = ਦੂਜਿਆਂ ਦੀ ਸੇਵਾ। ਇਸਨਾਨੁ = ਪਵਿਤ੍ਰ ਆਚਰਨ। ਸੁਚਾਰੀ = ਚੰਗੀ ਜੀਵਨ = ਮਰਯਾਦਾ।੩।
ਨਾਨਕ = ਹੇ ਨਾਨਕ! ਤਤੁ = ਨਿਚੋੜ, ਅਸਲੀਅਤ। ਜਪਿ = ਜਪ ਕੇ। ਉਤਾਰੀ = ਉਤਾਰਿ, ਲੰਘਾ।੪।
ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।
ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।
ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।
ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ
*Amrit vele da Hukamnama Sri Darbar Sahib Sri Amritsar, Ang 626, 17-June.-2026*
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥
सोरठि महला ५ ॥ तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥
Sorat'h, Fifth Mehl: The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. ||Pause|| They obtain that which they ask for. God gives to His Saints. God saved Hargobind. Servant Nanak speaks the Truth. ||2||6||70||
ਗੁਰਿ = ਗੁਰੂ ਨੇ। ਤਾਪੁ = ਦੁੱਖ-ਕਲੇਸ਼। ਵਾਜੇ = ਵੱਜ ਪਏ। ਅਨਹਦ = ਇਕ-ਰਸ, ਬਿਨਾ ਵਜਾਏ। ਤੂਰੇ = ਵਾਜੇ। ਕਲਿਆਣ = ਸੁਖ। ਪ੍ਰਭਿ = ਪ੍ਰਭੂ ਨੇ। ਕਰਿ = ਕਰ ਕੇ ॥੧॥ ਬੇਦਨ = ਪੀੜ। ਸਤਿਗੁਰਿ = ਸਤਿਗੁਰੂ ਨੇ। ਸਭਿ = ਸਾਰੇ। ਸਰਸੇ = ਸ-ਰਸ, ਰਸ ਸਹਿਤ, ਆਨੰਦ-ਭਰਪੂਰ। ਧਿਆਈ = ਧਿਆਇ, ਸਿਮਰ ਕੇ ॥ ਮੰਗਹਿ = ਮੰਗਦੇ ਹਨ। ਲੇਵਹਿ = ਹਾਸਲ ਕਰਦੇ ਹਨ। ਪ੍ਰਭ = ਹੇ ਪ੍ਰਭੂ! ਦੇਵਹਿ = ਤੂੰ ਦੇਂਦਾ ਹੈਂ। ਪ੍ਰਭਿ = ਪ੍ਰਭੂ ਨੇ। ਸੁਭਾਖਿਆ = ਉਚਾਰਿਆ ਹੈ ॥੨॥੬॥੭੦॥
ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗ
🙏🌹🙏🌹🙏🌹
Amrit wele da mukhwakh shri Harmandar sahib amritsar sahib ji, Ang-601,
16-June-2026
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ {ਪੰਨਾ 601}
ਪਦਅਰਥ: ਸਾਲਾਹੀ = ਸਲਾਹੀਂ, ਮੈਂ ਸਾਲਾਹੁੰਦਾ ਰਹਾਂ। ਜਿਚਰੁ = ਜਿਤਨਾ ਚਿਰ। ਘਟ ਅੰਤਰਿ = ਸਰੀਰ ਵਿਚ। ਸਾਸਾ = ਸਾਹ, ਜਿੰਦ। ਜਾਣਉ = ਜਾਣਉਂ, ਮੈਂ ਜਾਣਦਾ ਹਾਂ। ਮੁਗਧ = ਮੂਰਖ। ਸੇ = ਸਾਂ।੧।
ਬੁਝਾਈ = ਸਮਝ। ਵਿਟਹੁ = ਤੋਂ। ਬਲਿ ਜਾਈ = ਬਲਿ ਜਾਈ, ਮੈਂ ਸਦਕੇ ਜਾਂਦਾ ਹਾਂ।ਰਹਾਉ।
ਮੁਏ = (ਵਿਕਾਰਾਂ ਵਲੋਂ) ਮਰ ਸਕਦੇ ਹਾਂ। ਜੀਵਾਲੇ = ਆਤਮਕ ਜੀਵਨ ਦੇਂਦਾ ਹੈ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ। ਆਈ = ਆਇ, ਆ ਕੇ। ਦਾਤਾ = ਨਾਮ ਦੀ ਦਾਤਿ ਦੇਣ ਵਾਲਾ। ਜਿਤੁ = ਜਿਸ ਵਿਚ।੨।
ਸੇ = ਉਹ ਬੰਦੇ। ਕਿਤੁ = ਕਾਹਦੇ ਲਈ? ਵਾਰੋ ਵਾਰਾ = ਮੁੜ ਮੁੜ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਗੁਬਾਰਾ = ਹਨੇਰਾ।੩।
ਆਪੇ = ਆਪ ਹੀ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲਦਾ ਹੈ। ਧੁਰਿ = ਧੁਰ ਦਰਗਾਹ ਤੋਂ। ਕਰਤਾ = ਕਰਤਾਰ।੪।
ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।
ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ
🙏🌹🙏🌹🙏🌹
🌹*Please cover your head & Remove your shoes before reading Hukamnama sahib Ji*🌹
*Amrit wele da mukhwakh shri Harmandar sahib amritsar sahib ji, Ang-650,
15-June-2026*
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ {ਪੰਨਾ 650}
ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।
ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ {ਪੰਨਾ 650}
ਪਦਅਰਥ: ਬੀਨਾ = ਸੁਜਾਖਾ, ਸਿਆਣਾ। ਅੰਦਰੁ = ਮਨ {ਲਫ਼ਜ਼ 'ਅੰਦਰੁ' ਅਤੇ 'ਅੰਦਰਿ' ਦਾ ਫ਼ਰਕ ਚੇਤੇ ਰੱਖੋ}। ਤਤੁ = ਅਸਲੀਅਤ। ਮੋਖ ਦੁਆਰੁ = ਮੁਕਤੀ ਦਾ ਦਰਵਾਜ਼ਾ। ਅਧਾਰੁ = ਆਸਰਾ। ਮੋਖ = (ਹਉਮੈ ਤ੍ਰਿਸ਼ਨਾ ਆਦਿਕ ਵਿਕਾਰਾਂ ਤੋਂ) ਖ਼ਲਾਸੀ। ਸਹਜਿ = ਆਤਮਕ ਅਡੋਲਤਾ ਵਿਚ। ਵੀਚਾਰੁ = ਪਰਮਾਤਮਾ ਦੇ ਗੁਣਾਂ ਦੀ ਵਿਚਾਰ। ਗੁਰਮੁਖਿ = ਗੁਰੂ ਦੇ ਸਨਮੁਖ ਮਨੁੱਖ।
ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ'ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।
ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ {ਪੰਨਾ 650}
ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।
ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ {ਪੰਨਾ 650}
ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ,
Click here to claim your Sponsored Listing.
Contact the business
Website
Address
Leicester
